Sikhi settles well only with the Guru’s thought that binds and guides its course; any thought other than the Guru’s words has no meaning in the Sikhi. Any effect of science or modern culture used while understanding the Gurbani will literally become a misgiving. In the past, many people have tried to interpret the Gurbani by making the Vedas and other old scriptures a source of understanding it, but it is a big mistake. The Guru has experienced the ultimate reality, the Creator, and he has shared it with his followers. To fortify the reality of the experience, the Guru has added in Sri Guru Granth Sahib the bani of those devotees of Akalpurakh, who indeed had the same experience. As per their writings, none of them finds the old scriptures truly a right path to realize Him. Obviously the earlier interpretations like of Freedkoti Wala Teeka do not justify the authentic approach of the Guru. In the same way, any interpretation under the influence of modern culture is nothing but a fallacy. New meanings given to words like “Antkaal, Janam Maran, Garbh Joni” are absolutely incorrect and misleading, because their application doesn’t go right in all contexts discussed in the Gurbani. Just for an example, the new meaning-givers take “joni” as “ the different stages of the mind”, but when “Joni” is used for Akalpurakh, they take its meaning as “birth”; therefore, they cannot have both ways. The reason of what I have stated above is simple: The Guru’s path is personal experience and to go through such experience, only the Guru’s guidance is mandatory not the old scriptures or any effect of science or modern culture.
First Nanak’s following Ashtpadee, on 1040 to 1041, Sri Guru Granth Sahib in Raag Soohi, stresses on following none but the Guru. Let us go through it leaving behind our load of academic achievements:
ਮਾਰੂ ਮਹਲਾ ੧ ॥ ਸਚੁ ਕਹਹੁ ਸਚੈ ਘਰਿ ਰਹਣਾ ॥
ਜੀਵਤ ਮਰਹੁ ਭਵਜਲੁ ਜਗੁ ਤਰਣਾ ॥
ਗੁਰੁ ਬੋਹਿਥੁ ਗੁਰੁ ਬੇੜੀ ਤੁਲਹਾ ਮਨ ਹਰਿ ਜਪਿ ਪਾਰਿ ਲੰਘਾਇਆ ॥੧॥
Maaroo mehlaa 1.
Sach kahhu sachai ghar rahnaa.
Jeevat marahu bhavjal jag tarnaa.
Gur bohith gur bayrhee tulhaa man har jap paar langhaa-i-aa. ||1||
In essence: Praise Akalpurakh if you want to be with Him; if you want to swim across the dreadful worldly ocean, live without self-conceit. The Guru is the Ship, boat and raft; it is the Guru, who ferries across the worldly ocean through remembering Akalpurakh ‘s name.
The guiding force that unites the mortal with the eternal Creator is the Guru; the Guru’s inspiration to indulge in His memory saves the seeker from drowning in the worldly Maya pursuits. One step towards the Maya-bound goals simply negates the all-good efforts to walk on the Guru’s path. Making a living honestly right in this world and living in His memory separate the Sikhi from all other faiths.
(ਹੇ ਭਾਈ!) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦਾ ਨਾਮ ਸਿਮਰੋ, (ਸਿਮਰਨ ਦੀ ਬਰਕਤਿ ਨਾਲ ਉਸ) ਸਦਾ-ਥਿਰ ਪ੍ਰਭੂ ਦੀ ਹਜ਼ੂਰੀ ਵਿਚ ਥਾਂ ਮਿਲੀ ਰਹੇਗੀ, ਜੀਵਨ-ਸਫ਼ਰ ਵਿਚ ਵਿਕਾਰਾਂ ਦੇ ਹੱਲੇ ਤੋਂ ਬਚੇ ਰਹੋਗੇ, ਤੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਵੋਗੇ। ਹੇ ਮਨ! (ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਲਈ) ਗੁਰੂ ਜਹਾਜ਼ ਹੈ, ਗੁਰੂ ਬੇੜੀ ਹੈ, ਗੁਰੂ ਤੁਲਹਾ ਹੈ, (ਗੁਰੂ ਦੀ ਸਰਨ ਪੈ ਕੇ) ਹਰਿ-ਨਾਮ ਜਪ, (ਜਿਸ ਜਿਸ ਨੇ ਜਪਿਆ ਹੈ ਗੁਰੂ ਨੇ ਉਸ ਨੂੰ) ਪਾਰ ਲੰਘਾ ਦਿੱਤਾ ਹੈ।੧।
ਹਉਮੈ ਮਮਤਾ ਲੋਭ ਬਿਨਾਸਨੁ ॥
ਨਉ ਦਰ ਮੁਕਤੇ ਦਸਵੈ ਆਸਨੁ ॥
ਊਪਰਿ ਪਰੈ ਪਰੈ ਅਪਰੰਪਰੁ ਜਿਨਿ ਆਪੇ ਆਪੁ ਉਪਾਇਆ ॥੨॥
Ha-umai mamtaa lobh binaasan.
Na-o dar muktay dasvai aasan.
Oopar parai parai aprampar jin aapay aap upaa-i-aa. ||2||
Akalpurakh’s Naam eradicates one’s self-conceit, worldly love and greed; through His Naam, one rises above the influence of the negative attitude of one’s guiding forces (nine doors) within and becomes stilled in the tenth door. The infinite Creator, who has manifested Himself through His creation, becomes visible in that tenth gate.
As the seeker indulges in His name praise, his deep attachment to the worldly attractions, greed and self-conceit just go away Then as his mind settles in peace; it gets absorbed in His memory, where He is seen manifested.
ਪਰਮਾਤਮਾ ਦਾ ਨਾਮ ਹਉਮੈ ਮਮਤਾ ਤੇ ਲੋਭ ਦਾ ਨਾਸ ਕਰਨ ਵਾਲਾ ਹੈ, (ਨਾਮ ਸਿਮਰਨ ਦੀ ਬਰਕਤਿ ਨਾਲ) ਸਰੀਰ ਦੀਆਂ ਨੌ ਗੋਲਕਾਂ ਦੇ ਵਿਸ਼ਿਆਂ ਤੋਂ ਖ਼ਲਾਸੀ ਮਿਲੀ ਰਹਿੰਦੀ ਹੈ, ਸੁਰਤਿ ਦਸਵੇਂ ਦੁਆਰ ਵਿਚ ਟਿਕੀ ਰਹਿੰਦੀ ਹੈ (ਭਾਵ, ਦਸਵੇਂ ਦੁਆਰ ਦੀ ਰਾਹੀਂ ਪਰਮਾਤਮਾ ਨਾਲ ਸੰਬੰਧ ਬਣਿਆ ਰਹਿੰਦਾ ਹੈ)। ਜਿਸ ਪਰਮਾਤਮਾ ਨੇ ਆਪਣੇ ਆਪ ਨੂੰ (ਸ੍ਰਿਸ਼ਟੀ ਦੇ ਰੂਪ ਵਿਚ) ਪਰਗਟ ਕੀਤਾ ਹੈ ਜੋ ਪਰੇ ਤੋਂ ਪਰੇ ਹੈ ਤੇ ਬੇਅੰਤ ਹੈ ਉਹ ਉਸ ਦਸਮ ਦੁਆਰ ਵਿਚ ਪ੍ਰਤੱਖ ਹੋ ਜਾਂਦਾ ਹੈ।੨।
ਗੁਰਮਤਿ ਲੇਵਹੁ ਹਰਿ ਲਿਵ ਤਰੀਐ ॥
ਅਕਲੁ ਗਾਇ ਜਮ ਤੇ ਕਿਆ ਡਰੀਐ ॥
ਜਤ ਜਤ ਦੇਖਉ ਤਤ ਤਤ ਤੁਮ ਹੀ ਅਵਰੁ ਨ ਦੁਤੀਆ ਗਾਇਆ ॥੩॥
Gurmat layvhu har liv taree-ai.
Akal gaa-ay jam tay ki-aa daree-ai.
Jat jat daykh-a-u tat tat tum hee avar na dutee-aa gaa-i-aa. ||3||
Seek the Guru’s teachings to swim across the worldly ocean. Why one needs to be feared from death when one sings the praises of Prabh, the absolute one? Oh Prabh! Wherever I look, I see you. There is none other but you; I will sing your praises.
Praising Prabh makes the seeker fearless. In His memory, the seeker sees Him manifested everywhere. Singing His praises becomes one’s way of life.
(ਹੇ ਭਾਈ!) ਗੁਰੂ ਦੀ ਮਤਿ ਗ੍ਰਹਿਣ ਕਰੋ (ਗੁਰੂ ਦੀ ਮਤਿ ਦੀ ਰਾਹੀਂ) ਪਰਮਾਤਮਾ ਵਿਚ ਸੁਰਤਿ ਜੋੜਿਆਂ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ। (ਇਕ-ਰਸ ਵਿਆਪਕ) ਅਖੰਡ ਪ੍ਰਭੂ ਦੀ ਸਿਫ਼ਤਿ-ਸਾਲਾਹ ਕੀਤਿਆਂ ਜਮ ਤੋਂ ਡਰਨ ਦੀ ਲੋੜ ਨਹੀਂ ਰਹਿ ਜਾਂਦੀ। (ਹੇ ਪ੍ਰਭੂ! ਇਹ ਤੇਰੇ ਸਿਮਰਨ ਦਾ ਹੀ ਸਦਕਾ ਹੈ ਕਿ) ਮੈਂ ਜਿਧਰ ਜਿਧਰ ਵੇਖਦਾ ਹਾਂ ਉਧਰ ਉਧਰ ਤੂੰ ਹੀ ਤੂੰ ਦਿੱਸਦਾ ਹੈਂ। ਮੈਨੂੰ ਤੇਰੇ ਵਰਗਾ ਕੋਈ ਹੋਰ ਨਹੀਂ ਦਿੱਸਦਾ, ਮੈਂ ਤੇਰੀ ਹੀ ਸਿਫ਼ਤਿ-ਸਾਲਾਹ ਕਰਦਾ ਹਾਂ।੩।
ਸਚੁ ਹਰਿ ਨਾਮੁ ਸਚੁ ਹੈ ਸਰਣਾ ॥
ਸਚੁ ਗੁਰ ਸਬਦੁ ਜਿਤੈ ਲਗਿ ਤਰਣਾ ॥
ਅਕਥੁ ਕਥੈ ਦੇਖੈ ਅਪਰੰਪਰੁ ਫੁਨਿ ਗਰਭਿ ਨ ਜੋਨੀ ਜਾਇਆ ॥੪॥
Sach har naam sach hai sarnaa.
Sach gur sabad jitai lag tarnaa.
Akath kathai daykhai aprampar fun garabh na jonee jaa-i-aa. ||4||
Har’s Naam is eternal and so is the refuge of His Naam; the Shabada of Guru is also forever; by attaching to it, one swims across the dreadful worldly ocean. One, who praises the infinite Creator, doesn’t enter into mother’s womb again.
By taking refuge of the eternal name of the Creator, one rises above the worldly Maya load and ferries across it intact. This way, no more womb-birth remains to experience.
ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਉਸ ਦਾ ਆਸਰਾ-ਪਰਨਾ ਭੀ ਸਦਾ-ਥਿਰ ਰਹਿਣ ਵਾਲਾ ਹੈ। ਗੁਰੂ ਦਾ ਸ਼ਬਦ (ਭੀ) ਸਦਾ-ਥਿਰ ਰਹਿਣ ਵਾਲਾ (ਵਸੀਲਾ ਹੈ), ਸ਼ਬਦ ਵਿਚ ਜੁੜ ਕੇ ਹੀ ਸੰਸਾਰ-ਸਮੁੰਦਰ ਤੋਂ ਪਾਰ ਲੰਘੀਦਾ ਹੈ। ਪਰਮਾਤਮਾ ਦਾ ਸਰੂਪ ਬਿਆਨ ਤੋਂ ਪਰੇ ਹੈ, ਜੋ ਮਨੁੱਖ ਉਸ ਪਰੇ ਤੋਂ ਪਰੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ ਉਹ ਉਸ ਦਾ ਦਰਸ਼ਨ ਕਰ ਲੈਂਦਾ ਹੈ, ਉਹ ਮਨੁੱਖ ਫਿਰ ਗਰਭ-ਜੋਨਿ ਵਿਚ ਨਹੀਂ ਆਉਂਦਾ।੪।
ਸਚ ਬਿਨੁ ਸਤੁ ਸੰਤੋਖੁ ਨ ਪਾਵੈ ॥
ਬਿਨੁ ਗੁਰ ਮੁਕਤਿ ਨ ਆਵੈ ਜਾਵੈ ॥
ਮੂਲ ਮੰਤ੍ਰੁ ਹਰਿ ਨਾਮੁ ਰਸਾਇਣੁ ਕਹੁ ਨਾਨਕ ਪੂਰਾ ਪਾਇਆ ॥੫॥
Sach bin sat santokh na paavai.
Bin gur mukat na aavai jaavai.
Mool mantar har naam rasaa-in kaho naanak pooraa paa-i-aa. ||5||
Without Akalpurakh, no one obtains purity and contentment; without the Guru, one doesn’t get liberation; therefore, one comes and goes. Oh Nanak! Har’s Naam is the Mool mantra and source of all essences. By meditating on Har’s Naam, He, the perfect one, is obtained.
Without realizing Akalpurakh, one never gets satiated with anything; to get connected to Akalpurakh, one needs the Guru’s guidance, because one’s own efforts may get tainted with the outer influences. Through the Guru, remembering His name becomes medicine-mantra.
ਸਦਾ-ਥਿਰ ਪ੍ਰਭੂ ਦਾ ਨਾਮ ਸਿਮਰਨ ਤੋਂ ਬਿਨਾ (ਕੋਈ ਮਨੁੱਖ ਦੂਜਿਆਂ ਦੀ) ਸੇਵਾ ਤੇ ਸੰਤੋਖ (ਦਾ ਆਤਮਕ ਗੁਣ) ਪ੍ਰਾਪਤ ਨਹੀਂ ਕਰ ਸਕਦਾ। ਗੁਰੂ ਦੀ ਸਰਨ ਤੋਂ ਬਿਨਾ ਵਿਕਾਰਾਂ ਤੋਂ ਖ਼ਲਾਸੀ ਨਹੀਂ ਮਿਲਦੀ, ਮਨੁੱਖ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ। ਹੇ ਨਾਨਕ! ਹਰੀ ਦਾ ਨਾਮ ਸਿਮਰ ਜੋ ਸਭ ਮੰਤ੍ਰਾਂ ਦਾ ਮੂਲ ਹੈ ਤੇ ਜੋ ਸਭ ਰਸਾਂ ਦਾ ਸੋਮਾ ਹੈ। (ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਨਾਮ ਸਿਮਰਦਾ ਹੈ) ਉਸ ਨੂੰ ਪੂਰਨ ਪ੍ਰਭੂ ਮਿਲ ਪੈਂਦਾ ਹੈ।੫।
ਸਚ ਬਿਨੁ ਭਵਜਲੁ ਜਾਇ ਨ ਤਰਿਆ ॥
ਏਹੁ ਸਮੁੰਦੁ ਅਥਾਹੁ ਮਹਾ ਬਿਖੁ ਭਰਿਆ ॥
ਰਹੈ ਅਤੀਤੁ ਗੁਰਮਤਿ ਲੇ ਊਪਰਿ ਹਰਿ ਨਿਰਭਉ ਕੈ ਘਰਿ ਪਾਇਆ ॥੬॥
Sach bin bhavjal jaa-ay na tari-aa.
Ayhu samund athaahu mahaa bikh bhari-aa.
Rahai ateet gurmat lay oopar har nirbha-o kai ghar paa-i-aa. ||6||
This worldly dreadful ocean is filled with the Maya-poison, and without Har’s Naam, it cannot be swum across. One, who remains above this Maya poison through the Guru’s shabda, finds Har, the fearless, within.
Without falling in love with the Creator, it is difficult to negate the forceful negativity of the Maya; nonetheless, in His love, one remains detached to all kinds of Maya attractions and eventually becomes one with Him.
ਇਹ ਸੰਸਾਰ-ਸਮੁੰਦਰ ਬਹੁਤ ਹੀ ਡੂੰਘਾ ਹੈ ਤੇ (ਵਿਕਾਰਾਂ ਦੇ) ਜ਼ਹਿਰ ਨਾਲ ਭਰਿਆ ਹੋਇਆ ਹੈ। ਸਦਾ-ਥਿਰ ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਇਸ ਵਿਚੋਂ ਪਾਰ ਨਹੀਂ ਲੰਘ ਸਕੀਦਾ। ਜੇਹੜਾ ਮਨੁੱਖ ਗੁਰੂ ਦੀ ਮਤਿ ਲੈਂਦਾ ਹੈ ਉਹ ਵਿਕਾਰਾਂ ਤੋਂ ਨਿਰਲੇਪ ਰਹਿੰਦਾ ਹੈ ਉਹ ਜ਼ਹਿਰ-ਭਰੇ ਸਮੁੰਦਰ ਤੋਂ ਉਤਾਂਹ ਉਤਾਂਹ ਰਹਿੰਦਾ ਹੈ, ਉਸ ਨੂੰ ਪਰਮਾਤਮਾ ਲੱਭ ਪੈਂਦਾ ਹੈ ਤੇ ਉਹ ਅਜੇਹੇ (ਆਤਮਕ) ਟਿਕਾਣੇ ਵਿਚ ਪਹੁੰਚ ਜਾਂਦਾ ਹੈ ਜਿਥੇ ਉਹ ਵਿਕਾਰਾਂ ਦੇ ਡਰ-ਸਹਿਮ ਤੋਂ ਪਰੇ ਹੋ ਜਾਂਦਾ ਹੈ।੬।
ਝੂਠੀ ਜਗ ਹਿਤ ਕੀ ਚਤੁਰਾਈ ॥
ਬਿਲਮ ਨ ਲਾਗੈ ਆਵੈ ਜਾਈ ॥
ਨਾਮੁ ਵਿਸਾਰਿ ਚਲਹਿ ਅਭਿਮਾਨੀ ਉਪਜੈ ਬਿਨਸਿ ਖਪਾਇਆ ॥੭॥
Jhoothee jag hit kee chaturaa-ee.
Bilam na laagai aavai jaa-ee.
Naam visaar chaleh abhimaanee upjai binas khapaa-i-aa. ||7||
The worldly love and cleverness are false and short-lived and because of these, the mortals come and go. The self-conceited persons depart from here forgetting His Naam; they take birth and die. Thus they keep suffering.
The worldly cleverness and wisdom are not useful in realizing Akalpurakh. Indeed those ones are conceited ones, who depart from here forgetting Him.
ਜਗਤ ਦੇ (ਪਦਾਰਥਾਂ ਦੇ) ਮੋਹ ਦੀ ਸਿਆਣਪ ਵਿਅਰਥ ਹੀ ਜਾਂਦੀ ਹੈ ਕਿਉਂਕਿ (ਜਗਤ ਦੀ ਮਾਇਆ ਦਾ ਸਾਥ ਮੁੱਕਦਿਆਂ) ਰਤਾ ਚਿਰ ਨਹੀਂ ਲੱਗਦਾ ਤੇ ਮਨੁੱਖ ਇਸ ਮੋਹ ਦੇ ਕਾਰਨ ਜਨਮ ਮਰਨ ਵਿਚ ਪੈ ਜਾਂਦਾ ਹੈ। ਮਾਇਆ ਦਾ ਮਾਣ ਕਰਨ ਵਾਲੇ ਬੰਦੇ ਪਰਮਾਤਮਾ ਦਾ ਨਾਮ ਭੁਲਾ ਕੇ (ਇਥੋਂ ਖ਼ਾਲੀ ਹੱਥ) ਤੁਰ ਪੈਂਦੇ ਹਨ। (ਜੋ ਭੀ ਪ੍ਰਭੂ ਦਾ ਨਾਮ ਵਿਸਾਰਦਾ ਹੈ ਉਹ) ਜੰਮਦਾ ਹੈ ਮਰਦਾ ਹੈ ਜੰਮਦਾ ਹੈ ਮਰਦਾ ਹੈ ਤੇ ਖ਼ੁਆਰ ਹੁੰਦਾ ਹੈ।੭।
ਉਪਜਹਿ ਬਿਨਸਹਿ ਬੰਧਨ ਬੰਧੇ ॥
ਹਉਮੈ ਮਾਇਆ ਕੇ ਗਲਿ ਫੰਧੇ ॥
ਜਿਸੁ ਰਾਮ ਨਾਮੁ ਨਾਹੀ ਮਤਿ ਗੁਰਮਤਿ ਸੋ ਜਮ ਪੁਰਿ ਬੰਧਿ ਚਲਾਇਆ ॥੮॥
Upjahi binsahi bandhan bandhay.
Ha-umai maa-i-aa kay gal fandhay.
Jis raam naam naahee mat gurmat so jam pur bandh chalaa-i-aa. ||8||
People come and go because of the worldly bonds; they have chained in self-conceit and Maya. The death drags (scares) that person, who doesn’t obtain Akalpurakh’s Naam through the Guru.
One’s self-conceit and attachment of Maya becomes bonds, which trigger birth and death; obviously those who do not get attached to His name face the death in fear.
ਜਿਨ੍ਹਾਂ ਬੰਦਿਆਂ ਦੇ ਗਲ ਵਿਚ ਹਉਮੈ ਤੇ ਮਾਇਆ ਦੇ ਮੋਹ ਦੇ ਫਾਹੇ ਪਏ ਰਹਿੰਦੇ ਹਨ, ਉਹ ਇਹਨਾਂ ਬੰਧਨਾਂ ਵਿਚ ਬੱਝੇ ਹੋਏ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਜਿਸ ਮਨੁੱਖ ਨੂੰ ਸਤਿਗੁਰੂ ਦੀ ਮਤਿ ਦੀ ਰਾਹੀਂ ਪਰਮਾਤਮਾ ਦਾ ਨਾਮ ਪ੍ਰਾਪਤ ਨਹੀਂ ਹੋਇਆ, ਉਸ ਮੋਹ ਦੇ ਬੰਧਨਾਂ ਵਿਚ ਬੱਝ ਕੇ ਜਮ ਦੇ ਸ਼ਹਿਰ ਵਿਚ ਧੱਕਿਆ ਜਾਂਦਾ ਹੈ।੮।
ਗੁਰ ਬਿਨੁ ਮੋਖ ਮੁਕਤਿ ਕਿਉ ਪਾਈਐ ॥
ਬਿਨੁ ਗੁਰ ਰਾਮ ਨਾਮੁ ਕਿਉ ਧਿਆਈਐ ॥
ਗੁਰਮਤਿ ਲੇਹੁ ਤਰਹੁ ਭਵ ਦੁਤਰੁ ਮੁਕਤਿ ਭਏ ਸੁਖੁ ਪਾਇਆ ॥੯॥
Gur bin mokh mukat ki-o paa-ee-ai.
Bin gur raam naam ki-o Dhi-aa-ee-ai.
Gurmat layho tarahu bhav dutar mukat bha-ay sukh paa-i-aa. ||9||
Without the Guru, the bonds of Maya are not shattered; thus liberation doesn’t occur. Without the Guru, Akalpurakh’s Naam is not contemplated. Therefore, take the Guru’s guidance and swim across the dreadful worldly ocean and get liberation and peace.
The Guru is very important to get rid of the negative influences of Maya and without the Guru, one doesn’t learn how to get involved in His name; therefore, taking the Guru’s refuge is mandatory.
ਗੁਰੂ ਦੀ ਸਰਨ ਤੋਂ ਬਿਨਾ (ਹਉਮੈ ਮਾਇਆ ਦੇ ਬੰਧਨਾਂ ਤੋਂ) ਖ਼ਲਾਸੀ ਕਿਸੇ ਭੀ ਹਾਲਤ ਵਿਚ ਨਹੀਂ ਮਿਲ ਸਕਦੀ, ਕਿਉਂਕਿ ਗੁਰੂ ਦੀ ਸਰਨ ਆਉਣ ਤੋਂ ਬਿਨਾ ਪਰਮਾਤਮਾ ਦਾ ਨਾਮ ਸਿਮਰਿਆ ਨਹੀਂ ਜਾ ਸਕਦਾ। (ਹੇ ਭਾਈ!) ਗੁਰੂ ਦੀ ਮਤਿ ਤੇ ਤੁਰ ਕੇ (ਨਾਮ ਸਿਮਰੋ, ਇਸ ਤਰ੍ਹਾਂ) ਉਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘ ਜਾਵੋਗੇ ਜਿਸ ਵਿਚੋਂ ਪਾਰ ਲੰਘਣਾ ਬਹੁਤ ਹੀ ਔਖਾ ਹੈ। ਜੇਹੜੇ ਬੰਦੇ (ਨਾਮ ਸਿਮਰ ਕੇ) ਵਿਕਾਰਾਂ ਵਿਚੋਂ ਬੱਚ ਨਿਕਲੇ ਉਹਨਾਂ ਨੂੰ ਆਤਮਕ ਆਨੰਦ ਪ੍ਰਾਪਤ ਹੋ ਗਿਆ।੯।
ਗੁਰਮਤਿ ਕ੍ਰਿਸਨਿ ਗੋਵਰਧਨ ਧਾਰੇ ॥
ਗੁਰਮਤਿ ਸਾਇਰਿ ਪਾਹਣ ਤਾਰੇ ॥
ਗੁਰਮਤਿ ਲੇਹੁ ਪਰਮ ਪਦੁ ਪਾਈਐ ਨਾਨਕ ਗੁਰਿ ਭਰਮੁ ਚੁਕਾਇਆ ॥੧੦॥
Gurmat krisan govardhan Dhaaray.
Gurmat saa-ir paahan taaray.
Gurmat layho param pad paa-ee-ai naanak gur bharam chukaa-i-aa. ||10||
Through the Guru’s guidance, Krishna lifted Goverdhan Mountain; through the Guru’s guidance, Ram Chander made the stones float; therefore, follow the Guru’s guidance and obtain the supreme status. Oh Nanak! The Guru dispels doubt
The Guru is not verifying any story but simply saying that it is the Guru, who helped people like Krishan and Ram Chander in the past; therefore, taking the Guru’s refuge helps the seeker to get rid of his duality and doubt. Thus the Creator empowers His devotees.
ਗੁਰੂ ਦੀ ਮਤਿ ਤੇ ਤੁਰ ਕੇ ਨਾਮ ਸਿਮਰਿਆਂ ਬੜੀ ਉੱਚੀ ਆਤਮਕ ਅਵਸਥਾ ਹਾਸਲ ਹੋ ਜਾਂਦੀ ਹੈ (ਬੜਾ ਆਤਮਕ ਬਲ ਪ੍ਰਾਪਤ ਹੋ ਜਾਂਦਾ ਹੈ) ਇਸੇ ਗੁਰਮਤਿ ਦੀ ਬਰਕਤਿ ਨਾਲ ਕ੍ਰਿਸ਼ਨ (ਜੀ) ਨੇ ਗੋਵਰਧਨ ਪਹਾੜ ਨੂੰ (ਉਂਗਲਾਂ ਤੇ) ਚੁੱਕ ਲਿਆ ਸੀ ਤੇ (ਸ੍ਰੀ ਰਾਮ ਚੰਦ੍ਰ ਜੀ ਨੇ) ਪੱਥਰ ਸਮੁੰਦਰ ਉੱਤੇ ਤਾਰ ਦਿੱਤੇ ਸਨ। ਹੇ ਨਾਨਕ! (ਜੋ ਭੀ ਮਨੁੱਖ ਗੁਰੂ ਦੀ ਸਰਨ ਆਇਆ) ਗੁਰੂ ਨੇ ਉਸ ਦੀ ਭਟਕਣਾ ਮੁਕਾ ਦਿੱਤੀ।੧੦।
ਗੁਰਮਤਿ ਲੇਹੁ ਤਰਹੁ ਸਚੁ ਤਾਰੀ ॥
ਆਤਮ ਚੀਨਹੁ ਰਿਦੈ ਮੁਰਾਰੀ ॥
ਜਮ ਕੇ ਫਾਹੇ ਕਾਟਹਿ ਹਰਿ ਜਪਿ ਅਕੁਲ ਨਿਰੰਜਨੁ ਪਾਇਆ ॥੧੧॥
Gurmat layho tarahu sach taaree.
Aatam cheenahu ridai muraaree.
Jam kay faahay kaateh har jap akul niranjan paa-i-aa. ||11||
Take the Guru’s guidance and swim across the worldly ocean with His Naam; contemplate Akalpurakh heartily. Through uttering the name of the absolute and immaculate one, the bonds of death are shattered and He is obtained.
Again it is advised to follow the Guru’s advice in utter sincerity through which one should contemplate the Creator within. The fear of death is eradicated by remembering the immaculate Creator.
(ਹੇ ਭਾਈ!) ਗੁਰੂ ਦੀ ਮਤਿ ਗ੍ਰਹਿਣ ਕਰੋ ਤੇ ਸਦਾ-ਥਿਰ ਪ੍ਰਭੂ ਦਾ ਨਾਮ ਸਿਮਰੋ, ਇਸ ਤਰ੍ਹਾਂ ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਲਈ ਤਾਰੀ ਤਰੋ। ਆਪਣੇ ਆਤਮਕ ਜੀਵਨ ਨੂੰ ਗਹੁ ਨਾਲ ਵੇਖੋ ਤੇ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਓ। ਪਰਮਾਤਮਾ ਦਾ ਨਾਮ ਜਪ ਕੇ ਜਪ ਦੇ ਦੇਸ ਲੈ ਜਾਣ ਵਾਲੇ ਬੰਧਨ ਕੱਟੇ ਜਾਂਦੇ ਹਨ। ਜੇਹੜਾ ਭੀ ਮਨੁੱਖ ਨਾਮ ਜਪਦਾ ਹੈ ਉਸ ਨੂੰ ਉਹ ਪਰਮਾਤਮਾ ਮਿਲ ਪੈਂਦਾ ਹੈ ਜਿਸ ਦੀ ਕੋਈ ਖ਼ਾਸ ਕੁਲ ਨਹੀਂ ਹੈ ਤੇ ਜੋ ਮਾਇਆ ਦੇ ਪ੍ਰਭਾਵ ਤੋਂ ਉਤਾਂਹ ਹੈ।੧੧।
ਗੁਰਮਤਿ ਪੰਚ ਸਖੇ ਗੁਰ ਭਾਈ ॥
ਗੁਰਮਤਿ ਅਗਨਿ ਨਿਵਾਰਿ ਸਮਾਈ ॥
ਮਨਿ ਮੁਖਿ ਨਾਮੁ ਜਪਹੁ ਜਗਜੀਵਨ ਰਿਦ ਅੰਤਰਿ ਅਲਖੁ ਲਖਾਇਆ ॥੧੨॥
Gurmat panch sakhay gur bhaa-ee.
Gurmat agan nivaar samaa-ee.
Man mukh naam japahu jagjeevan rid antar alakh lakhaa-i-aa. ||12||
Through the Guru’s teachings, truth, contentment, passion, righteousness and tolerance become one’s friends; through the Guru’s guidance, one’s fire within is put out and one’s mind is attached to His Naam. Utter the name of Life-Giver, who reveals Himself within.
As one follows the Guru sincerely, one overcomes the five negative passions and gets rid of one’s all negative desires. This way, one realizes Him within.
ਗੁਰੂ ਦੀ ਮਤਿ ਤੇ ਤੁਰਿਆਂ ਸਤ ਸੰਤੋਖ ਆਦਿਕ ਪੰਜੇ ਮਨੁੱਖ ਦੇ ਆਤਮਕ ਸਾਥੀ ਬਣ ਜਾਂਦੇ ਹਨ ਗੁਰ-ਭਾਈ ਬਣ ਜਾਂਦੇ ਹਨ। ਗੁਰੂ ਦੀ ਮਤਿ ਤ੍ਰਿਸ਼ਨਾ ਦੀ ਅੱਗ ਨੂੰ ਦੂਰ ਕਰ ਕੇ ਪ੍ਰਭੂ ਦੇ ਨਾਮ ਵਿਚ ਜੋੜ ਦੇਂਦੀ ਹੈ। (ਹੇ ਭਾਈ!) ਜਗਤ ਦੇ ਜੀਵਨ ਪ੍ਰਭੂ ਦਾ ਨਾਮ ਆਪਣੇ ਮਨ ਵਿਚ ਆਪਣੇ ਮੂੰਹ ਨਾਲ ਜਪਦੇ ਰਹੋ। (ਜੇਹੜਾ ਮਨੁੱਖ ਜਪਦਾ ਹੈ ਉਹ) ਆਪਣੇ ਹਿਰਦੇ ਵਿਚ ਅਦ੍ਰਿਸ਼ਟ ਪ੍ਰਭੂ ਦਾ ਦਰਸ਼ਨ ਕਰ ਲੈਂਦਾ ਹੈ।੧੨।
ਗੁਰਮੁਖਿ ਬੂਝੈ ਸਬਦਿ ਪਤੀਜੈ ॥
ਉਸਤਤਿ ਨਿੰਦਾ ਕਿਸ ਕੀ ਕੀਜੈ ॥
ਚੀਨਹੁ ਆਪੁ ਜਪਹੁ ਜਗਦੀਸਰੁ ਹਰਿ ਜਗੰਨਾਥੁ ਮਨਿ ਭਾਇਆ ॥੧੩॥
Gurmukh boojhai sabad pateejai.
Ustat nindaa kis kee keejai.
Cheenahu aap japahu jagdeesar har jagannaath man bhaa-i-aa. ||13||
Through the Guru, one knows Har and gets satiated with Guru’s shabda; such a person neither praises any one, nor slanders anyone. Analyze your “inner- self” and utter the name of the world’s Master. One, who does so, starts loving the Master of the universe (truly).
As the Guru’s guidance becomes a force to direct one’s life, one rises above slandering or spoon-feeding of others. One realizes one’s inner-self and falls for the world Master.
ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ (ਇਹ ਜੀਵਨ-ਜੁਗਤਿ) ਸਮਝ ਲੈਂਦਾ ਹੈ ਉਹ ਗੁਰੂ ਦੇ ਸ਼ਬਦ ਵਿਚ ਜੁੜ ਕੇ ਆਤਮਕ ਸ਼ਾਂਤੀ ਹਾਸਲ ਕਰ ਲੈਂਦਾ ਹੈ। ਇਹ ਫਿਰ ਨਾਹ ਕਿਸੇ ਦੀ ਖ਼ੁਸ਼ਾਮਦ ਕਰਦਾ ਹੈ ਨਾਹ ਕਿਸੇ ਦੀ ਨਿੰਦਿਆ ਕਰਦਾ ਹੈ। (ਹੇ ਭਾਈ!) ਆਪਣੇ ਆਤਮਕ ਜੀਵਨ ਨੂੰ ਪੜਤਾਲਦੇ ਰਹੋ, ਤੇ ਜਗਤ ਦੇ ਮਾਲਕ (ਦਾ ਨਾਮ) ਜਪਦੇ ਰਹੋ। (ਜੇਹੜਾ ਮਨੁੱਖ ਨਾਮ ਜਪਦਾ ਹੈ ਉਸ ਨੂੰ ਜਗਤ ਦਾ ਨਾਥ ਹਰੀ ਆਪਣੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ।੧੩।
ਜੋ ਬ੍ਰਹਮੰਡਿ ਖੰਡਿ ਸੋ ਜਾਣਹੁ ॥
ਗੁਰਮੁਖਿ ਬੂਝਹੁ ਸਬਦਿ ਪਛਾਣਹੁ ॥
ਘਟਿ ਘਟਿ ਭੋਗੇ ਭੋਗਣਹਾਰਾ ਰਹੈ ਅਤੀਤੁ ਸਬਾਇਆ ॥੧੪॥
Jo barahmand khand so jaanhu.
Gurmukh boojhhu sabad pachhaanhu.
Ghat ghat bhogay bhoganhaaraa rahai ateet sabaa-i-aa. ||14||
You should believe that Akalpurakh, who pervades in the world, also lives within you. Through the Guru’s shabda, realize Akalpurakh and understand this fact that He enjoys by being present in all though He remains detached.
It is the Guru that makes the follower realizes the presence of the Creator within and all over. Thus it is realized that He is in all, but still He remains detached to all and everything.
ਜੇਹੜਾ ਪਰਮਾਤਮਾ ਸਾਰੀ ਸ੍ਰਿਸ਼ਟੀ ਵਿਚ ਵੱਸਦਾ ਹੈ ਉਸ ਨੂੰ ਆਪਣੇ ਸਰੀਰ ਵਿਚ ਵੱਸਦਾ ਪਛਾਣੋ। ਗੁਰੂ ਦੀ ਸਰਨ ਪੈ ਕੇ ਇਹ ਭੇਤ ਸਮਝੋ, ਗੁਰੂ ਦੇ ਸ਼ਬਦ ਵਿਚ ਜੁੜ ਕੇ ਇਸ ਅਸਲੀਅਤ ਨੂੰ ਪਛਾਣੋ। ਦੁਨੀਆ ਦੇ ਸਾਰੇ ਪਦਾਰਥਾਂ ਨੂੰ ਮਾਣ ਸਕਣ ਵਾਲਾ ਪਰਮਾਤਮਾ ਹਰੇਕ ਸਰੀਰ ਵਿਚ ਵਿਆਪਕ ਹੋ ਕੇ ਸਾਰੇ ਭੋਗ ਭੋਗ ਰਿਹਾ ਹੈ, ਫਿਰ ਭੀ ਸਾਰੀ ਸ੍ਰਿਸ਼ਟੀ ਤੋਂ ਨਿਰਲੇਪ ਰਹਿੰਦਾ ਹੈ।੧੪।
ਗੁਰਮਤਿ ਬੋਲਹੁ ਹਰਿ ਜਸੁ ਸੂਚਾ ॥
ਗੁਰਮਤਿ ਆਖੀ ਦੇਖਹੁ ਊਚਾ ॥
ਸ੍ਰਵਣੀ ਨਾਮੁ ਸੁਣੈ ਹਰਿ ਬਾਣੀ ਨਾਨਕ ਹਰਿ ਰੰਗਿ ਰੰਗਾਇਆ ॥੧੫॥੩॥੨੦॥
Gurmat bolhu har jas soochaa.
Gurmat aakhee daykhhu oochaa.
Sarvanee naam sunai har banee naanak har rang rangaa-i-aa. ||15||3||20||
Through the Guru’s guidance, praise Har. His praise makes the mind pure. Through the Guru’s guidance, envision Har, who is lofty, with your eyes (in person). Oh Nanak! A person, who hears His Naam and praises Him, gets drenched in His love.
As the follower praises Har, he eradicates his all impurity. Being in His love, he listens to His name-praise and sees Him all around and within.
(ਹੇ ਭਾਈ!) ਗੁਰੂ ਦੀ ਮਤਿ ਦੀ ਰਾਹੀਂ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰੋ ਜੋ ਜੀਵਨ ਨੂੰ ਪਵਿੱਤ੍ਰ ਬਣਾ ਦੇਂਦੀ ਹੈ। ਗੁਰੂ ਦੀ ਸਿੱਖਿਆ ਤੇ ਤੁਰ ਕੇ ਉਸ ਸਭ ਤੋਂ ਉੱਚੇ ਪਰਮਾਤਮਾ ਨੂੰ ਆਪਣੀਆਂ ਅੱਖਾਂ ਨਾਲ (ਅੰਦਰ ਬਾਹਰ ਹਰ ਥਾਂ) ਵੇਖੋ। ਹੇ ਨਾਨਕ! ਜੇਹੜਾ ਮਨੁੱਖ ਆਪਣੇ ਕੰਨਾਂ ਨਾਲ ਪਰਮਾਤਮਾ ਦਾ ਨਾਮ ਸੁਣਦਾ ਹੈ ਪ੍ਰਭੂ ਦੀ ਸਿਫ਼ਤਿ-ਸਾਲਾਹ ਸੁਣਦਾ ਹੈ ਉਹ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਜਾਂਦਾ ਹੈ।੧੫।੩।੨੦।
As we see in the entire Ashtpadee, First Nanak asks his followers to do what the Guru says. Without the Guru, even rightful praise of the Creator cannot be done. The followers are advised to become pure from negative passions to become one with Him through the Guru’s guidance. Referring to the well-known personalities like Krishan and Ram Chander in Indian culture, he stresses how important the Guru was for them. He further says that one must eradicate one’s deep attachment, greed and self-conceit by remaining in Akalpurakh’s love and memory. The Guru has handed over a lamp in the hands of the seeker, but it is up to the seeker to get frustrated through other people’s stories, or to get guided by the Guru’s lamp. When the rain pours, one needs to come out of the closed doors to feel it.
Note: The interpretation in Punjabi is by Dr. Sahib Singh.
Regards
G Singh